
Jailed gangster Jaggu Bhagwanpurian’s aunt becomes chairman
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਮੁਕੰਮਲ ਹੋ ਗਈ। ਹਾਈ ਕੋਰਟ ਦੇ ਹੁਕਮਾਂ ‘ਤੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਅਤੇ ਐਸ.ਡੀ.ਐਮ. ਅਦਿਤਿਆ ਸ਼ਰਮਾ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਪ੍ਰਕਿਰਿਆ ਦੌਰਾਨ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ।
ਇਹ ਰਹੇ ਚੋਣ ਨਤੀਜੇ
ਚੋਣਾਂ ਦੌਰਾਨ ਹੋਈ ਬੈਲਟ ਪੇਪਰ ਵੋਟਿੰਗ ਵਿੱਚ ਜੇਲ੍ਹ ਵਿੱਚ ਬੰਦ ਆਜ਼ਾਦ ਉਮੀਦਵਾਰ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ (ਜ਼ੋਨ 9, ਦਰਗਾਬਾਦ) ਨੇ ਸ਼ਾਨਦਾਰ ਜਿੱਤ ਦਰਜ ਕੀਤੀ।
ਚੇਅਰਮੈਨ: ਰਾਜਵਿੰਦਰ ਕੌਰ ਨੂੰ 11 ਵੋਟਾਂ ਮਿਲੀਆਂ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਰੇਸ਼ਮ ਪੱਡਾ ਨੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਵੋਟ ਸਮੇਤ ਸਿਰਫ਼ 8 ਵੋਟਾਂ ਹੀ ਪ੍ਰਾਪਤ ਹੋਈਆਂ।







