
ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਇਨ੍ਹਾਂ ਦੀ ਪਛਾਣ ਓਮਕਾਰ ਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਹੋਈ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ।
ਇਨ੍ਹਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ (Hoshiarpur) ਲਜਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਤੇ ਕੈਦੀਆਂ ਦੇ ਹੋਣ ਦੇ ਬਾਵਜੂਦ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਗਈ। ਇਸ ਕਰਕੇ ਜੇਲ੍ਹ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਹੋ ਰਹੇ ਹਨ।