ਪੁਲਿਸ ਵੱਲੋਂ ਫਿਰੋਜ਼ਪੁਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਡੀ ਐਸ ਪੀ ਗੁਰਚਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜੇਲ੍ਹ ਦੇ ਡਿਪਟੀ ਸੁਪਰਡੈਂਟ ‘ਤੇ ਸੋਧ ਹਨ ਕੇ ਉਹ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਬੰਦ ਅੱਤਵਾਦੀਆਂ, ਗੈਂਗਸਟਰਾਂ ਤੇ ਕੈਦੀਆਂ/ਹਵਾਲਾਤੀਆਂ ਨੂੰ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ। ਜਿਸ ਬਾਅਦ ਥਾਣਾ ਸਿਟੀ ਪੁਲਿਸ ਨੇ ਕਾਰਵਾਈ ਕਰਦਿਆਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।