ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਉੱਤੇ ਕਤਲ ਮਾਮਲੇ ‘ਚ ਲਾਇਆ UAPA
Jailed MP Amritpal booked under UAPA in murder case
ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀਨੋ ਵਿੱਚ ਪਿਛਲੇ ਸਾਲ ਸਰਪੰਚੀ ਚੋਣਾਂ ਦੇ ਪ੍ਰਚਾਰ ਦੌਰਾਨ ਕਤਲ ਕੀਤੇ ਗਏ ਨੌਜਵਾਨ ਗੁਰਪ੍ਰੀਤ ਹਰੀਨੋ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਫਰੀਦਕੋਟ ਪਲਿਸ ਨੇ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਵਜੋਂ ਨਾਮਜ਼ਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਅਧਾਰਿਤ ਅੱਤਵਾਦੀ ਅਰਸ਼ ਡੱਲਾ ਦੇ ਖ਼ਿਲਾਫ਼ UAPA ਦੀ ਧਾਰਾ ਜੋੜੀ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਪਹਿਲਾਂ ਹੀ ਨੈਸ਼ਨਲ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਕੀ ਹੈ ਪੂਰਾ ਮਾਮਲਾ ?
ਗੁਰਪ੍ਰੀਤ ਹਰੀਨੋ ਦਾ ਪਿਛਲੇ ਸਾਲ 9 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਗੁਰਪ੍ਰੀਤ ਸਿੰਘ ਸਰਪੰਚੀ ਦੇ ਅਹੁਦੇ ਲਈ ਇੱਕ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ ਤਾਂ ਬਾਈਕ ਸਵਾਰ ਸ਼ੂਟਰਾਂ ਨੇ ਗੋਲੀਆਂ ਦਾਗ ਕੇ ਗੁਰਪ੍ਰੀਤ ਸਿੰਘ ਹਰੀਨੋ ਦਾ ਕਤਲ ਕਰ ਦਿੱਤਾ ਸੀ। ਇਸ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਸਨ ਅਤੇ ਗੋਲੀਆਂ ਮਾਰਨ ਤੋਂ ਬਾਅਦ ਸ਼ੂਟਰ ਮੌਕੇ ਤੋਂ ਫ਼ਰਾਰ ਹੋ ਗਏ ਸਨ।