ਅੰਬਾਲਾ ਦੀ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਦੀ ਤਲਾਸ਼ੀ ਦੌਰਾਨ ਡੀਐਸਪੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਡੀਐਸਪੀ ਨੂੰ ਇਹ ਧਮਕੀ ਕਿਸੇ ਹੋਰ ਨੇ ਨਹੀਂ ਬਲਕਿ ਅੰਬਾਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਕਾਲਾ ਰਾਣਾ ਦੇ ਭਰਾ ਸੂਰਿਆ ਪ੍ਰਤਾਪ ਅਤੇ ਉਸ ਦੇ ਸਾਥੀਆਂ ਨੇ ਦਿੱਤੀ ਹੈ।
ਇਸ ਮਾਮਲੇ ‘ਚ ਥਾਣਾ ਬਲਦੇਵ ਨਗਰ ਦੀ ਪੁਲਸ ਨੇ ਉਕਤ ਚਾਰ ਕੈਦੀਆਂ ਖਿਲਾਫ ‘ਆਈ.ਪੀ.ਸੀ.’ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਕੈਦੀਆਂ ਦੇ ਮੋਬਾਈਲ ਫ਼ੋਨ ਹੋਣ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜੇਲ੍ਹ ਦੀ ਤਲਾਸ਼ੀ ਲਈ ਗਏ ਸਨ। ਜਿਸ ਦੌਰਾਨ ਇਹ ਸਭ ਹੋਇਆ। ਇਸ ਮਾਮਲੇ ਵਿੱਚ ਪੁਲੀਸ ਨੇ ਬਲਦੇਵ ਨਗਰ ਥਾਣੇ ਵਿੱਚ ਚਾਰ ਕੈਦੀਆਂ ਖ਼ਿਲਾਫ਼ ‘ਐਫਆਈਆਰ’ ਦਰਜ ਕਰ ਲਈ ਹੈ।
FIR ਮੁਤਾਬਕ ‘ਡੀ.ਐੱਸ.ਪੀ.’ ਨੂੰ ਉਸ ਦੇ ਪਰਿਵਾਰ ਸਮੇਤ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਬਲਦੇਵ ਨਗਰ ਦੇ ਐੱਸਐੱਚਓ ਨੇ ਦੱਸਿਆ ਕਿ ਡੀਐੱਸਪੀ ਨੂੰ ਮਿਲੀ ਸ਼ਿਕਾਇਤ ‘ਤੇ ਉਨ੍ਹਾਂ ਨੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।