ਗਰਮੀਆਂ ਵਿੱਚ ਨਾਰੀਅਲ ਪਾਣੀ ਪੀਣਾ ਹਰ ਕੋਈ ਪਸੰਦ ਕਰਦਾ ਹੈ। ਜੇਕਰ ਤੁਸੀਂ ਵੀ ਸੜਕ ਕਿਨਾਰੇ ਨਾਰੀਅਲ ਪਾਣੀ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ। ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਨਾਰੀਅਲ ਪਾਣੀ ਪੀਣ ਤੋਂ ਪਹਿਲਾਂ ਕਈ ਵਾਰ ਸੋਚੋਗੇ।
ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਰੇਹੜੀ ਵਾਲਾ ਨਾਲੇ ‘ਚੋਂ ਪਾਣੀ ਭਰਕੇ ਨਾਰੀਅਲ ਉੱਪਰ ਸੁੱਟ ਰਿਹਾ ਹੈ। ਇਸ ਸਾਰੀ ਘਟਨਾ ਨੂੰ ਕਿਸੇ ਨੇ ਆਪਣੇ ਕੈਮਰੇ ‘ਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਉਕਤ ਵੀਡੀਓ ਕਿੱਥੋਂ ਦੀ ਹੈ