
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਆਉਂਦੀ 20 ਮਈ ਨੂੰ ਅਚਨਚੇਤ ਅੰਤ੍ਰਿਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ‘ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ Gyani Harpreet Singh) ਦੀ ਛੁੱਟੀ ਕਰਕੇ ਨਵਾਂ ਕਾਰਜਕਾਰੀ ਜਥੇਦਾਰ ਲਗਾਉਣ ਤੇ ਫੈਸਲਾ ਲਿਆ ਜਾ ਸਕਦਾ ਹੈ।
ਖ਼ਬਰ ਹੈ ਕਿ ਇਹ ਫੈਸਲਾ ਉਨ੍ਹਾਂ ਦੇ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੇ ਮੰਗਣੀ ਸਮਾਗਮ ਚ ਸ਼ਾਮਲ ਹੋਣ ਤੋਂ ਬਾਅਦ ਸਿੱਖ ਆਗੂਆਂ ‘ਚ ਵੱਧ ਰਹੀ ਨਰਾਜ਼ਗੀ ਦੇ ਮੱਦੇਨਜ਼ਰ ਲਿਆ ਜਾ ਰਿਹਾ ਹੈ।
ਦਰਅਸਲ, ਬੀਤੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਉਸ ਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਰਾਜਸਭਾ ਮੈਂਬਰ ਰਾਘਵ ਚੱਡਾ (Raghav Chadha) ਅਤੇ ਬਾਲੀਵੁੱਡ ਅਦਾਕਾਰ ਪਰਿਣੀਤੀ ਚੋਪੜਾ (Pariniti Chopra) ਦੀ ਮੰਗਣੀ ਵਿੱਚ ਬਾਲੀਵੁੱਡ ਹਸਤੀਆਂ ਦੇ ਨਾਲ-ਨਾਲ ਕਈ ਵੱਡੇ ਸਿਆਸੀ ਆਗੂ ਵੀ ਸ਼ਾਮਲ ਹੋਏ ਸਨ। ਇਨ੍ਹਾਂ ਆਗੂਆਂ ‘ਚ ਇਕ ਨਾਂ ਜੋ ਇਸ ਵੇਲ੍ਹੇ ਪੰਜਾਬ ਦੀ ਸਿਆਸਤ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉਹ ਹੈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਦੀਆਂ ਕਈ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹਨ।
ਇਹੀਂ ਨਹੀਂ, ਤਸਵੀਰਾਂ ਸ਼ੇਅਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। ਸਿੱਖਾਂ ‘ਚ ਵੱਧ ਰਹੀ ਇਸ ਨਰਾਜ਼ਗੀ ਨੂੰ ਵੇਖਦਿਆਂ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਨੇ ਅਚਨਚੇਤ ਮੀਟਿੰਗ ਬੁਲਾਈ ਹੈ।
ਸੂਤਰਾਂ ਦੀ ਮੰਨੀਏ ਤਾਂ ਕਮੇਟੀ ਵੱਲੋਂ ਅੰਦਰਖਾਤੇ ਜਥੇਦਾਰ ਨੂੰ ਹਟਾਉਣ ਦੀ ਪੂਰੀ ਤਿਆਰੀ ਵੀ ਕਰ ਲਈ ਗਈ ਹੈ, ਬੱਸ ਮੀਟਿੰਗ ਚ ਇਸ ਤੇ ਮੋਹਰ ਲਗਣੀ ਬਾਕੀ ਹੈ। ਖ਼ਬਰ ਇਹ ਵੀ ਹੈ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਸਜੀਪੀਸੀ ਨੂੰ ਇਸ਼ਾਰਿਆਂ ਹੀ ਇਸ਼ਾਰਿਆਂ ਚ ਜਥੇਦਾਰ ਦੀ ਛੁੱਟੀ ਦਾ ਸੁਨੇਹਾ ਵੀ ਭੇਜ ਦਿੱਤਾ ਗਿਆ ਹੈ। ਸੁਖਬੀਰ ਬਾਦਲ ਦੇ ਇਸ ਇਸ਼ਾਰੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਤਖ਼ਤਾਂ ਦੇ ਜਥੇਦਾਰਾਂ ਨੂੰ ਮੀਟਿੰਗ ਚ ਸ਼ਾਮਲ ਹੋਣ ਦਾ ਸੱਦਾ ਦੇ ਦਿੱਤਾ ਗਿਆ ਹੈ।
ਅਗਲੇ ਜਥੇਦਾਰ ਦੀ ਦੌੜ ‘ਚ ਸ਼ਾਮਲ ਹਨ ਇਹ ਨਾਮ
ਜੇਕਰ ਇਸ ਮੀਟਿੰਗ ‘ਚ ਜਥੇਦਾਰ ਨੂੰ ਹਟਾਉਣ ਤੇ ਸਹਿਮਤੀ ਬਣਦੀ ਹੈ ਤਾਂ ਅਗਲੇ ਜਥੇਦਾਰ ਦੀ ਦੌੜ ‘ਚ ਜੋ ਨਾਂ ਹਨ, ਉਨ੍ਹਾਂ ‘ਚ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮੱਲ ਸਿੰਘ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਤੋਂ ਇਲਾਵਾ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਸ਼ਾਮਲ ਹਨ।