
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਸੁਖਬੀਰ ਸਿੰਘ ਬਾਦਲ ਦੇ ਤਨਖ਼ਾਹੀਆ ਕਰਾਰ ਦੇਣ ਦੇ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਜਲਦੀ ਹੀ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਵੇਗੀ।
ਦਰਅਸਲ ਬੀਤੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਢਾਈ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਸੁਖਬੀਰ ਬਾਦਲ ਵਲੋਂ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੀ ਤਨਖ਼ਾਹ ਨੂੰ ਲੈ ਕੇ ਜਲਦੀ ਫ਼ੈਸਲਾ ਲਿਆ ਜਾਵੇ।
ਜੱਥੇਦਾਰ ਨੇ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਹੀ ਨਹੀਂ ਸਕਦਾ ਅਤੇ ਸਿਰਫ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦਾ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਅਤੇ ਸ਼ਹੀਦਾਂ ਦੀ ਜੱਥੇਬੰਦੀ ਅਕਾਲੀ ਦਲ ਨੂੰ ਤਕੜਾ ਕਰਨਾ ਬਹੁਤ ਹੀ ਜ਼ਰੂਰੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸਿਰਫ਼ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਬਾਰੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਦੇਣਗੇ।