ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ ‘ਤੇ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿੱਚ ਗੋਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ ਕਰ ਦਿੱਤਾ। ਟਰੈਕਟਰ ਟਰਾਲੀ ਵਿੱਚ 40 ਲੋਕ ਸਵਾਰ ਸਨ।