
ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕੈਂਟਰ ਚਾਲਕ ਵੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁਲਸ ਗਏ।