
ਹੌਸਲੇ ਬੁਲੰਦ ਹੋਣ ਤਾਂ ਦੁਨੀਆਂ ‘ਚ ਹਰ ਚੀਜ਼ ਹਾਸਲ ਹੋ ਜਾਂਦੀ ਹੈ। ਅਜਿਹਾ ਹੀ ਕੁੱਝ ਮਾਲੇਰਕੋਟਲਾ ਵਿਖੇ ਪੰਜਾਬ ਵਕਫ ਬੋਰਡ ਦੇ ਪ੍ਰਬੰਧਾਂ ਅਧੀਨ ਚੱਲਣ ਵਾਲੇ ਇਸਲਾਮੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹੀ ਘੱਟ ਗਿਣਤੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਟੈਂਪੂ ਡਰਾਈਵਰ ਦੀ ਧੀ ਗੁਲਫਾਮ ਨੇ ਕਰ ਦਿਖਾਇਆ ਹੈ। ਉਸ ਨੇ ਪੰਜਾਬ ਸਿਵਲ ਸਰਵਿਸਿਜ ਜੁਡੀਸ਼ੀਅਲ ਪੇਪਰ (ਪੀ.ਸੀ.ਐਸ) 2022-23 ‘ਚ ਜੱਜ ਬਣਨ ‘ਚ ਸਫ਼ਲਤਾ ਹਾਸਲ ਕੀਤੀ ਹੈ।
ਜਿਸ ਤੋਂ ਬਾਅਦ ਪਰਿਵਾਰ ‘ਚ ਖ਼ੁਸ਼ੀ ਦਾ ਮਾਹੌਲ ਹੈ ਤੇ ਇਲਾਕਾ ਨਿਵਾਸੀਆਂ ਵੱਲੋਂ ਵਧਾਈਆਂ ਦੇਣ ਦਾ ਉਸਦੇ ਘਰ ਤਾਂਤਾ ਲੱਗਿਆ ਹੋਇਆ ਹੈ।