Jalandhar

ਟੋਲ ਪਲਾਜ਼ਾ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਇਆ ਧਰਨਾ

ਟੋਲ ਪਲਾਜ਼ਾ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਇਆ ਧਰਨਾ

ਲਾਡੋਵਾਲ ਟੋਲ ਪਲਾਜ਼ਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਅਤੇ ਬੰਦੀ ਸਿੰਘ ਕੌਮੀ ਰਿਹਾਈ ਮੋਰਚਾ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਧਰਨਾ ਲਗਾਇਆ ਗਿਆ ਤੇ 2 ਘੰਟਿਆਂ ਲਈ ਟੋਲ ਤੋਂ ਲੰਘਣ ਵਾਲੇ ਵਾਹਨਾਂ ਲਈ ਟੋਲ ਫਰੀ ਕਰਵਾਇਆ ਗਿਆ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 30 ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਲਈ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਬੜੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਹੀ ਕਾਲੇ ਕਾਨੂੰਨ ਬਣਾਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

Back to top button