ਟ੍ਰੈਵਲ ਏਜੰਟ ਤੋਂ ਜਬਰੀ ਵਸੂਲੀ ਦੇ ਦੋਸ਼ ‘ਚ ਭਾਨਾ ਸਿੱਧੂ ਗ੍ਰਿਫਤਾਰ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓ
Bhana Sidhu arrested on the charge of extortion from travel agent, people surrounded the police station

ਟ੍ਰੈਵਲ ਏਜੰਟ ਤੋਂ ਜਬਰੀ ਵਸੂਲੀ ਦੇ ਦੋਸ਼ ‘ਚ ਭਾਨਾ ਸਿੱਧੂ ਗ੍ਰਿਫਤਾਰ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓ
ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਭਾਨਾ ਸਿੱਧੂ ਨੇ ਟਰੈਵਲ ਏਜੰਟ ਤੋਂ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਭਾਨਾ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਸਮਰਥਕਾਂ ਨੇ ਥਾਣੇ ਦਾ ਘਿਰਾਓ ਕੀਤਾ ਹੈ।
ਲੁਧਿਆਣਾ ਦੀ ਡਿਵੀਜ਼ਨ ਨੰਬਰ 7 ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਇੱਕਜੁੱਟ ਹੋ ਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਭਾਨਾ ਸਿੱਧੂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਟਰੈਵਲ ਏਜੰਟਾਂ ਤੋਂ ਠੱਗੇ ਲੱਖਾਂ ਰੁਪਏ ਵਾਪਸ ਕਰਨ ਵਾਲੇ ਭਾਨਾ ਸਿੱਧੂ ਨੂੰ ਪੁਲੀਸ ਨੇ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਹੈ।
ਦੱਸ ਦੇਈਏ ਕਿ ਭਾਨਾ ਸਿੱਧੂ ਨੂੰ ਪੁਲਿਸ ਨੇ ਇੱਕ ਟਰੈਵਲ ਏਜੰਟ ਤੋਂ 10 ਹਜ਼ਾਰ ਰੁਪਏ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਹਿਲਾ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਦੋਸ਼ ‘ਚ ਸੋਸ਼ਲ ਮੀਡੀਆ ਬਲਾਗਰ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਪੁਲੀਸ ਅਨੁਸਾਰ ਮੁਲਜ਼ਮ ਕਾਕ ਸਿੰਘ ਸਿੱਧੂ ਉਰਫ਼ ਭਾਨਾ ਸਿੱਧੂ ਵਾਸੀ ਸੰਗਰੂਰ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਭਾਨਾ ਸਿੱਧੂ ਨੂੰ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ