
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ।ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ (ਬਰਨਾਲਾ) ਦੇ ਵਿਦਿਆਰਥੀ ਦੀ ਠੰਡ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ।
ਦੂਜੇ ਪਾਸੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਛੇ ਸਾਲਾਂ ਦਾ ਸੀ ਅਤੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ।
ਸੀਤ ਲਹਿਰ ਨੇ ਠਾਰੇ ਪੰਜਾਬੀ! ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ
ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਇਸ ਸਮੇਂ ਪਹਾੜੀ ਇਲਾਕਿਆਂ ਤੋਂ ਜ਼ਿਆਦਾ ਛੰਡ ਹੋ ਗਈ ਹੈ। ਪੰਜਾਬ ਵਿੱਚ ਇਸ ਵੇਲੇ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਅੱਜ ਬਿਹਾਰ ਦੇ ਮੁਜ਼ੱਫਰਪੁਰ ‘ਚ ਠੰਡ ਕਾਰਨ ਇਕ ਸਕੂਲੀ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 6ਵੀਂ ਜਮਾਤ ਦੇ ਵਿਦਿਆਰਥੀ ਮੋ ਕੁਰਬਾਨ ਦੀ ਠੰਢ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਜੀਤਪੁਰ ਮਝੌਲੀ ਦੇ ਰਹਿਣ ਵਾਲੇ ਮੋ ਕੁਰਬਾਨ ਪੁੱਤਰ ਮੋ ਇਸਲਾਮ ਦੀ ਠੰਡ ਕਾਰਨ ਮੌਤ ਹੋ ਗਈ ਹੈ।