ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਨਵਜੋਤ ਕੌਰ ਸਿੱਧੂ ਆਪਣੇ ਇਲਾਜ ਲਈ ਕੱਲ੍ਹ ਡੇਰਾਬੱਸੀ ਦੇ ਨਿੱਜੀ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੂੰ ਦੂਜੀ ਸਟੇਜ ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸ ਦੇ ਇਲਾਜ ਲਈ ਹੀ ਇੱਥੇ ਪਹੁੰਚੇ ਹੋਏ ਸਨ।
ਹੁਣ ਉਨ੍ਹਾਂ ਨੇ ਆਪਣੇ ਟਵਿੱਟਰ ਖਾਤੇ ਉਤੇ ਇਕ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਡਾ. ਸਿੱਧੂ ਨੇ ਆਪਣੇ ਟਵਿੱਟਰ ਖਾਤੇ ਉਤੇ ਨਵਜੋਤ ਸਿੰਘ ਸਿੱਧੂ ਲਈ ਇਕ ਭਾਵੁਕ ਪੋਸਟ ਪਾਉਂਦਿਆਂ ਲਿਖਿਆ ਹੈ-‘ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ, ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨ ਕਾਰਨ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ।