Jalandhar

ਡਿਊਟੀ ਦੌਰਾਨ ਪੰਜਾਬ ਪੁਲਿਸ ਮੁਲਾਜ਼ਮਾਂ ਲਈ ਜਾਰੀ ਕੀਤੇ ਸਖਤ ਨਿਰਦੇਸ਼

Strict instructions issued for Punjab police personnel during duty

ਪੰਜਾਬ ਪੁਲਿਸ (Punjab Police) ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਪੁਲਿਸ ਮੁਲਾਜ਼ਮ ਹੁਣ ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ (Social Media)ਆਦਿ ਦੀ ਵਰਤੋਂ ਨਹੀਂ ਕਰ ਸਕਣਗੇ। ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਅਕਸਰ ਮੋਬਾਈਲ ਫੋਨ ਦੀ ਵਰਤੋਂ ਕਰਦੇ ਹਨ।

ਕੁਝ ਮੁਲਾਜ਼ਮ ਡਿਊਟੀ ਵਾਲੀ ਥਾਂ ‘ਤੇ ਕੁਰਸੀਆਂ ‘ਤੇ, ਗੱਡੀਆਂ ‘ਚ ਅਤੇ ਸਮਾਰਟ ਫ਼ੋਨ ‘ਤੇ ਆਰਾਮ ਨਾਲ ਬੈਠ ਕੇ ਸੋਸ਼ਲ ਮੀਡੀਆ ਜਾਂ ਹੋਰ ਚੈਟਾਂ ਆਦਿ ‘ਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਉਹ ਡਿਊਟੀ ‘ਤੇ ਧਿਆਨ ਨਹੀਂ ਦਿੰਦੇ । ਇਸ ਨਾਲ ਅੱਜ ਨਾ ਸਿਰਫ਼ ਲੋਕਾਂ ਦੀ ਸੁਰੱਖਿਆ ਸਗੋਂ ਉਨ੍ਹਾਂ ਦੀ ਆਪਣੀ ਸੁਰੱਖਿਆ ਵੀ ਖਤਰੇ ਵਿੱਚ ਹੈ।

ਪੁਲਿਸ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਸਮਾਰਟ ਫ਼ੋਨ ਦੀ ਸਕਰੀਨ ‘ਤੇ ਰੁੱਝਿਆ ਹੋਇਆ ਪਾਇਆ ਗਿਆ ਜਾਂ ਕੁਝ ਵੀ ਦੇਖਦਾ ਪਾਇਆ ਗਿਆ ਤਾਂ ਇਸ ਨੂੰ ਡਿਊਟੀ ਵਿੱਚ ਅਣਗਹਿਲੀ ਅਤੇ ਕੁਤਾਹੀ ਮੰਨਿਆ ਜਾਵੇਗਾ ਅਤੇ ਉਸ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। 

Back to top button