JalandharPunjab

ਡਿਊਟੀ ਦੌਰਾਨ ਸੜਕ ਹਾਦਸੇ ‘ਚ ਮਾਰੇ ਗਏ ਪੁਲਿਸ ਕਰਮਚਾਰੀ ਦੇ ਵਾਰਿਸਾਂ ਨੂੰ ਦਿੱਤੇ ਗਏ 30 ਲੱਖ ਅਤੇ 4 ਲੱਖ ਰੁਪਏ ਦੇ ਚੈਕ

ਜਲੰਧਰ, ਐਚ ਐਸ ਚਾਵਲਾ।

ਡਿਊਟੀ ਦੌਰਾਨ ਸੜਕ ਹਾਦਸੇ ‘ਚ ਮਾਰੇ ਗਏ ਪੁਲਿਸ ਕਰਮਚਾਰੀ ਦੇ ਵਾਰਿਸਾਂ ਨੂੰ ਐਚ.ਡੀ.ਐਫ.ਸੀ ਬੈਂਕ ਵੱਲੋਂ 30 ਲੱਖ ਅਤੇ 4 ਲੱਖ ਰੁਪਏ ਦੇ ਚੈਕ ਦਿੱਤੇ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਮ੍ਰਿਤਕ ਏ.ਐਸ.ਆਈ (ਲੋਕਲ ਰੈਂਕ) ਜਸਵਿੰਦਰ ਸਿੰਘ ਨੰਬਰ 800/ਜਲੰਧਰ ਦਿਹਾਤੀ ਜਿਸ ਦੀ ਮਿਤੀ 07.06.2022 ਨੂੰ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਐਚ.ਡੀ.ਐਫ.ਸੀ ਬੈਂਕ ਦੇ ਮਹਿਕਮਾ ਪੰਜਾਬ ਪੁਲਿਸ ਨਾਲ ਹੋਏ ਸਮਝੌਤੇ ਅਨੁਸਾਰ ਜਿਨ੍ਹਾਂ ਕਰਮਚਾਰੀਆਂ/ਅਧਿਕਾਰੀਆਂ ਦੇ ਖਾਤੇ ਐਚ.ਡੀ.ਐਫ.ਸੀ ਬੈਂਕ ਵਿੱਚ ਹਨ ਅਤੇ ਉਨ੍ਹਾਂ ਦੀ ਤਨਖਾਹ ਖਾਤੇ ਵਿੱਚ ਪੈਂਦੀ ਹੈ,ਉਨ੍ਹਾ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਲਈ ਬੈਂਕ ਵਲੋਂ ਵੱਖ-ਵੱਖ ਸਕੀਮਾਂ ਜਾਰੀ ਕੀਤੀਆ ਗਈਆ ਹਨ ਕਿ ਜੇਕਰ ਕਿਸੇ ਪੁਲਿਸ ਕਰਮਚਾਰੀ ਦੀ ਡਿਊਟੀ ਦੌਰਾਨ ਕੁਦਰਤੀ/ਐਕਸੀਡੈਂਟ ਨਾਲ ਮੌਤ ਹੋ ਜਾਂਦੀ ਹੈ ਤਾਂ ਐਚ.ਡੀ.ਐਫ.ਸੀ ਬੈਂਕ ਵੱਲੋਂ ਮ੍ਰਿਤਕ ਕਰਮਚਾਰੀ/ਅਧਿਕਾਰੀ ਦੇ ਪਰਿਵਾਰ ਨੂੰ ਮੁਆਵਜੇ ਵਜੋਂ 30 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਂਦੀ ਹੈ।

ਇਸੇ ਸਕੀਮ ਤਹਿਤ ਮ੍ਰਿਤਕ ਏ.ਐਸ.ਆਈ (ਲੋਕਲ ਬੈਂਕ) ਜਸਵਿੰਦਰ ਸਿੰਘ ਦੀ ਪਤਨੀ ਦਲਜੀਤ ਕੌਰ ਵਾਸੀ ਪਿੰਡ ਸ਼ਕਰਾਲਾ ਡਾਕਖਾਨਾ ਮਸੀਤ ਪਾਲਕੋਟ ਤਹਿਸੀਲ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਦੇ ਨਾਮ ਤੇ ਐਚ.ਡੀ.ਐਫ.ਸੀ ਬੈਂਕ ਵੱਲੋਂ 30 ਲੱਖ ਰੁਪਏ ਦਾ ਚੈੱਕ ਅਤੇ ਬੱਚਿਆ ਦੀ ਪੜਾਈ ਲਈ 04 ਲੱਖ ਰੁਪਏ ਦਾ ਚੈੱਕ ਜਾਰੀ ਕੀਤਾ ਗਿਆ। ਇਹ ਚੈੱਕ ਸ਼੍ਰੀਮਤੀ ਮਨਜੀਤ ਕੌਰ, ਪੀ.ਪੀ.ਐਸ. ਪੁਲਿਸ ਕਪਤਾਨ, (ਸਥਾਨਿਕ) ਜਲੰਧਰ ਦਿਹਾਤੀ ਦੀ ਹਾਜਰੀ ਵਿੱਚ ਐਚ.ਡੀ.ਐਫ.ਸੀ ਬੈਂਕ ਦੇ ਕਰਮਚਾਰੀ ਵਿਕਰਮ ਗੁਪਤਾ ਨੋਡਲ ਅਫਸਰ ਅਤੇ ਕਪਿਲ ਤਰੋਹਨ, ਕਲੱਸਟਰ ਹੈੱਡ ਵੱਲੋਂ ਮ੍ਰਿਤਕ ਏ.ਐਸ.ਆਈ (ਲੋਕਲ ਰੈਂਕ) ਜਸਵਿੰਦਰ ਸਿੰਘ ਦੀ ਪਤਨੀ ਦਲਜੀਤ ਕੌਰ ਦੇ ਹਵਾਲੇ ਕੀਤਾ ਗਿਆ।

Leave a Reply

Your email address will not be published.

Back to top button