Punjab

ਡੀਐਸਪੀ ਦਾ ਰੀਡਰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀਐਸਪੀ ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਰਾਜ ਕੁਮਾਰ ਨੂੰ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਏ.ਐਸ.ਆਈ ਦੀ ਗ੍ਰਿਫਤਾਰੀ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁਢਲੀ ਜਾਂਚ ਕੀਤੀ ਅਤੇ ਬਾਅਦ ਵਿੱਚ ਇੱਕ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ ਉਸਦੇ ਦਫਤਰ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Leave a Reply

Your email address will not be published.

Back to top button