ਡੇਰਾ ਪ੍ਰੇਮੀ ਕਤਲ ਕਾਂਡ ਦੇ 3 ਸ਼ੂਟਰ ਦਿੱਲੀ ਪੁਲਿਸ ਨੇ ਕੀਤੇ ਗ੍ਰਿਫਤਾਰ
ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀਆਂ ਤਾਰਾਂ ਗੈਂਗਸਟਰਾਂ ਨਾਲ ਹੀ ਜੁੜ ਰਹੀਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਨੇ ਹੀ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਨ ਦਾ ਖਦਸ਼ਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਚਾਰ ਸ਼ੂਟਰ ਹਰਿਆਣਾ ਤੇ ਦੋ ਸ਼ੂਟਰ ਪੰਜਾਬ ਦੇ ਦੱਸੇ ਜਾ ਰਹੇ ਹਨ। ਉਂਝ ਪੁਲਿਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ। ਉਂਝ ਪੁਲਿਸ ਨੇ ਛੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ ਤੇ ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਕੋਟਕਪੂਰਾ ਵਿਖੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ 3 ਸ਼ੂਟਰਾਂ ਨੂੰ ਦਿੱਲੀ ਪੁਲਿਸ ਸਪੈਸ਼ਲ ਸੈਲ ਕਾਉਂਟਰ ਇੰਟੇਲੀਜੈਂਸ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।