ਜਲੰਧਰ : ਐਸ ਐਸ ਚਾਹਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਬਨਾਰਸ ਜਾਣ ਵਾਲੀ ਬੇਗਮਪੁਰਾ ਐਕਸਪ੍ਰਰੈੱਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਦਾ ਡੇਰਾ ਸੱਚਖੰਡ ਬੱਲਾਂ ਦਾ ਸੱਦਾ ਪ੍ਰਵਾਨ ਕਰਨ ‘ਤੇ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਧੰਨਵਾਦ ਕੀਤਾ ਹੈ। ਮੁੱਖ ਮੰਤਰੀ 2 ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਬਨਾਰਸ ਨੂੰ ਰਵਾਨਾ ਹੋਣ ਵਾਲੀ ਬੇਗਮਪੁਰਾ ਐਕਸਪ੍ਰਰੈੱਸ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਵਿਧਾਇਕ ਅੰਗੂਰਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਸਮਾਜ ਦਾ ਮਾਣ ਵਧਾਇਆ ਹੈ।
rRoQTMWCNZS