ਕਪੂਰਥਲਾ ਦੇ ਬਹੁਚਰਚਿਤ ਢਿੱਲੋਂ ਭਰਾ ਖੁਦਕੁਸ਼ੀ ਮਾਮਲੇ ‘ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਇਕ ਵਾਰ ਫਿਰ ਸੁਣਵਾਈ ਹੋਈ।
ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਰਾਜੇਸ਼ ਬਿੰਦਲ ਦੇ ਬੈਂਚ ਨੇ ਨਵਦੀਪ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈਕੋਰਟ ‘ਚ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੀ ਉਹ ਸੁਪਰੀਮ ਕੋਰਟ ਪਹੁੰਚਿਆ ਸੀ। ਨਵਦੀਪ ਸਿੰਘ ਕਰੀਬ 100 ਦਿਨਾਂ ਤੋਂ ਫਰਾਰ ਹੈ।