
ਸ਼ਰਾਰਤੀ ਅਨਸਰਾਂ ਵੱਲੋਂ ਦਹਿਸ਼ਤ ਦਾ ਮਹੌਲ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਿਆ ਜਾ ਰਿਹਾ । ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ । ਦਰਅਸਲ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲਣ ਦੇ ਕਾਰਨ ਦਹਿਸ਼ਤ ਦਾ ਮਹੌਲ ਬਣ ਗਿਆ। ਤਹਿਸੀਲ ਕੰਪਲੈਕਸ ਵਿੱਚ ਗੋਲੀ ਚੱਲਣ ਦੇ ਨਾਲ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਕਰਵਾਉਣ ਦੇ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਿਸ ਵੱਲੋਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ।ਗੋਲੀ ਲੱਗਣ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਦਾ ਰਹਿਣ ਵਾਲਾ ਹੈ।
ਇਸ ਦੌਰਾਨ ਹਸਪਤਾਲ ਵਿੱਚ ਭਰਤੀ ਜ਼ਖਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਏ ਸੀ ਤਾਂ ਇਸ ਦੌਰਾਨ ਉਥੇ ਉਨ੍ਹਾਂ ਦੀ ਜਾਨ ਪਹਿਚਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ