
ਤਾਰਕ ਮਹਿਤਾ ਕਾ ਉਲਟ ਚਸ਼ਮਾ ਦੀ ਦਯਾਬੇਨ ਯਾਨੀ ਦਿਸ਼ਾ ਵਕਾਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗਲੇ ਦਾ ਕੈਂਸਰ ਹੋਇਆ ਹੈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਪਰ ਹੁਣ ਦਿਸ਼ਾ ਦੇ ਭਰਾ ਮਯੂਰ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਗੱਲ ਨੂੰ ਅਫਵਾਹ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਗੱਲਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਇਸ ਖਬਰ ‘ਤੇ ਅਜੇ ਤੱਕ ਦਿਸ਼ਾ ਵਕਾਨੀ ਦਾ ਕੋਈ ਬਿਆਨ ਨਹੀਂ ਆਇਆ ਹੈ।
ਮਯੂਰ ਦਾ ਕਹਿਣਾ ਹੈ ਕਿ ‘ਇਹ ਪੂਰੀ ਤਰ੍ਹਾਂ ਨਾਲ ਅਫਵਾਹ ਹੈ ਅਤੇ ਮੈਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਜਿਹੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਬਿਲਕੁਲ ਵੀ ਨਾ ਘਬਰਾਉਣ।