JalandharPunjab

ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋ ਮੋਬਾਇਲ ਫੋਨ ਪਰ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਬਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਹਰਜਿੰਦਰ ਸਿੰਘ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਦੀ ਅਗਵਾਈ ਹੇਠ ਇੰਸਪੈਕਟਰ ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਜਿਲ੍ਹਾ ਜਲੰਧਰ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋਂ ਮੋਬਾਇਲ ਫੋਨ ਪਰ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 31-12-2012 ਨੂੰ ASI ਚਮਨ ਲਾਲ, ਇੰਦਰਜ ਚੌਂਕੀ ਉੱਗੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਬੱਬੀ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਾਠ ਥਾਣਾ ਨੂਰਮਹਿਲ ਹਾਲ ਕਿਰਾਏਦਾਰ ਵਾਸੀ ਸੋਨੂੰ ਡਾਕਟਰ ਪੰਡੋਰੀ ਗੇਟ ਊਧਮ ਨਗਰ ਨਕੋਦਰ ਥਾਣਾ ਸਿਟੀ ਨਕੋਦਰ, ਬਲਵਿੰਦਰ ਕੁਮਾਰ ਉਰਫ ਵਿੱਕੀ ਉਰਫ ਨੌਹਰੀ ਪੁੱਤਰ ਹੰਸ ਰਾਜ ਉਰਫ ਕਰਮ ਚੰਦ ਵਾਸੀ ਮੰਦਿਰ ਵਾਲੀ ਰਲੀ ਮੁਹੱਲਾ ਰਵੀਦਾਸਪੁਰਾ ਮਹਿਤਪੁਰ ਰੋਡ ਨਕੋਦਰ ਥਾਣਾ ਸਿਟੀ ਨਕੋਦਰ ਅਤੇ ਅਮਨਪ੍ਰੀਤ ਸਿੰਘ ਉਰਫ ਅਮਨਾ ਪੁੱਤਰ ਬੂਟਾ ਸਿੰਘ ਉਰਫ ਕੇਵਲ ਸਿੰਘ ਵਾਸੀ ਖੁਰਸ਼ੀਦਪੁਰ ਥਾਣਾ ਸਿਟੀ ਨਕੋਦਰ ਮਿਲ ਕੇ ਨਕੋਦਰ ਸ਼ਹਿਰ ਦੇ ਵੱਡੇ ਵੱਡੇ ਕਾਰੋਬਾਰੀਆਂ ਨੂੰ ਮੋਬਾਇਲ ਫੋਨ ਰਾਹੀਂ ਨੁਕਸਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਲੱਖਾ ਰੁਪਏ ਫਿਰੌਤੀ ਦੀ ਮੰਗ ਕਰਦੇ ਹਨ, ਅੱਜ ਜਗ੍ਹਾ ਇੱਛਾਧਾਰੀ ਕਪੂਰਥਲਾ ਰੋਡ ਉੱਗੀ ਮੌਜੂਦ ਹਨ। ਜੋ ਇਹ ਇਤਲਾਹ ਠੋਸ ਤੇ ਭਰੋਸੇਯੋਗ ਹੋਣ ਤੇ ਦੋਸ਼ੀਆ ਨੂੰ ਮੁਖਬਰ ਵਲੋਂ ਦੱਸੀ ਜਗ੍ਹਾ ਪਰ ਰੇਡ ਕਰਕੇ ਕਾਬੂ ਕੀਤਾ ਗਿਆ ਅਤੇ ਉਹਨਾਂ ਪਾਸੋਂ ਵਾਰਦਾਤ ਸਮੇਂ ਵਰਤੇ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ। ਜਿਹਨਾਂ ਨੇ ਦੱਸਿਆ ਕਿ ਨਕੋਦਰ ਸ਼ਹਿਰ ਵਿੱਚ ਮਾਹ ਦਸੰਬਰ ਨੂੰ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਹੋਏ ਕਤਲ ਤੋਂ ਬਾਅਦ ਅਸੀ ਤਿੰਨਾ ਜਣਿਆ ਨੇ ਸਲਾਹ ਕੀਤੀ ਕਿ ਨਕੋਦਰ ਸ਼ਹਿਰ ਦੇ ਲੋਕ ਕਾਫੀ ਡਰੇ ਹੋਏ ਹਨ, ਜੋ ਧਮਕੀ ਦੇਣ ਤੇ ਪੈਸੇ ਦੇ ਦਿੰਦੇ ਹਨ। ਜੋ ਟੈਕਨੀਕਲੀ ਤਰੀਕੇ ਨਾਲ ਮੋਬਾਇਲ ਐਪ ਰਾਹੀਂ ਇੰਟਰਨੈੱਟ ਕਾਲ ਕਰਕੇ ਫਿਰੋਤੀ ਦੀ ਮੰਗ ਕਰਦੇ ਸਨ ਤੇ ਮਿਤੀ 12- 12-2022 ਨੂੰ ਦੋਸ਼ੀ ਬੱਬੀ ਦੇ ਮੋਬਾਇਲ ਫੋਨ ਤੋਂ ਮੋਬਾਇਲ ਐਪ ਰਾਹੀ ਤਿੰਨ ਦੋਸ਼ੀਆ ਨੇ ਅਰਵਿੰਦ ਕੁਮਾਰ ਸੁਨਿਆਰ ਵਾਸੀ ਗੁਰੂ ਨਾਨਕਪੁਰਾ ਨਕੋਦਰ ਥਾਣਾ ਸਿਟੀ ਨਕੋਦਰ ਜਿਲ੍ਹਾ ਜਲੰਧਰ ਪਾਸੋਂ 08 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਜਿਸ ਤੇ ਦੋਸ਼ੀਆ ਨੂੰ ਮਿਤੀ 31-12-2022 ਨੂੰ ਗ੍ਰਿਫਤਾਰ ਕਰਕੇ ਇਹਨਾਂ ਖਿਲਾਫ ਮੁਕੱਦਮਾ ਨੰਬਰ 202 ਮਿਤੀ 31-12-2022 ਅਧ 386, 34 IPL ਥਾਣਾ ਸਦਰ ਨਕੋਦਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published.

Back to top button