Punjab

ਥਾਣੇਦਾਰ ਦੇ ਪੁੱਤ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਲੁਧਿਆਣਾ  ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੇ ਬੇਟੇ ਨੇ ਕਮਰੇ ਵਿਚ ਫਾਹਾ ਲਗਾ ਕੇ ਜ਼ਿੰਦਗੀ ਨੂੰ ਅਲਵਿਦਾ ਆਖ ਦਿੱਤਾ। ਫਾਹਾ ਲਗਾ ਕੇ ਮੌਤ ਨੂੰ ਗਲੇ ਲਗਾਉਣ ਵਾਲੇ ਵਾਲਾ ਮ੍ਰਿਤਕ ਗੁਰਪ੍ਰੀਤ ਸਿੰਘ ਪੰਜਾਬ ਪੁਲਿਸ ਵਿੱਚ ਤਾਇਨਾਤ ਸਬ ਇੰਸਪੈਕਟਰ ਹਰਮਿੰਦਰ ਸਿੰਘ ਦਾ ਪੁੱਤਰ ਸੀ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਟਿੱਬਾ ਪੁਲਿਸ ਨੂੰ ਮ੍ਰਿਤਕ ਕੋਲੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਉਸ ਨੇ ਆਪਣੀ ਮਾਂ ਤੇ ਪਤਨੀ ਹਰਮਨ ਤੋਂ ਮੁਆਫੀ ਮੰਗੀ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵਿੱਚ ਬਤੌਰ ਸਬ ਇੰਸਪੈਕਟਰ ਦੀ ਨੌਕਰੀ ਕਰ ਰਹੇ ਹਰਮਿੰਦਰ ਸਿੰਘ ਦੇ ਬੇਟੇ ਗੁਰਪ੍ਰੀਤ ਸਿੰਘ ਦਾ ਵਿਆਹ ਕਰੀਬ ਨੌੰ ਮਹੀਨੇ ਪਹਿਲਾਂ ਹਰਮਨ ਕੌਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਸ਼ੁਰੂ ਹੋ ਗਿਆ। ਘਰੇਲੂ ਕਲੇਸ਼ ਕਾਰਨ ਤਣਾਅ ਹੇਠ ਨੌਜਵਾਨ ਨੇ ਇਹ ਆਤਮਘਾਤੀ ਕਦਮ ਚੁੱਕਿਆ। ਜਿਸ ਵੇਲੇ ਗੁਰਪ੍ਰੀਤ ਨੇ ਇਹ ਕਦਮ ਚੁੱਕਿਆ ਉਸ ਵੇਲੇ ਉਸ ਦੀ ਪਤਨੀ ਹਰਮਨ ਕੌਰ ਪੇਕੇ ਗਈ ਹੋਈ ਸੀ। ਮ੍ਰਿਤਕ ਦੀ ਮਾਂ ਸੁਖਦੀਪ ਕੌਰ ਤੜਕੇ ਉੱਠੀ ਤਾਂ ਆਪਣੇ ਪੁੱਤਰ ਦਾ ਕਮਰਾ ਬੰਦ ਵੇਖ ਕੇ ਉਸ ਨੂੰ ਆਵਾਜ਼ ਲਗਾਈ। ਕਾਫ਼ੀ ਅਵਾਜ਼ਾਂ ਦੇਣ ਦੇ ਬਾਵਜੂਦ ਕੋਈ ਜਵਾਬ ਨਾ ਆਇਆ ਤਾਂ ਬਾਕੀ ਪਰਿਵਾਰ ਦੇ ਮੈਂਬਰਾਂ ਨੂੰ ਬੁਲਾ ਕੇ ਕਮਰਾ ਖੋਲ੍ਹਿਆ ਗਿਆ ਤਾਂ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

Leave a Reply

Your email address will not be published.

Back to top button