ChandigarhPunjab

ਪੰਜਾਬ ਸਕੂਲ ਸਿੱਖਿਆ ਸਕੱਤਰ ਨੂੰ ਗ੍ਰਿਫਤਾਰ ਕਰਕੇ DGP ਨੂੰ ਪੇਸ਼ ਕਰਨ ਦੇ ਹੁਕਮ

ਐਸ. ਸੀ. ਐਸ. ਸੀ. ਦੇ ਕੋਰਟ ਅਫਸਰ ਨੇ ਡੀਜੀਪੀ ਨੂੰ ਪੰਜਾਬ ਦੇ ਸਿਖਿਆ ਵਿਭਾਗ ਪ੍ਰਮੁੱਖ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ‘ਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ।

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਦੀ ਤਾਮਿਲ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲੀਸ ਨੂੰ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published.

Back to top button