
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਦਾ ਮਹਾਕੁੰਭ ਜਾ ਕੇ ਇਸ਼ਨਾਨ ਕਰਨ ਦਾ ਵਿਰੋਧ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਵੱਲੋਂ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਂ ‘ਤੇ ਸੌਂਪਿਆ ਗਿਆ। ਇਸ ਮੌਕੇ ਵਫ਼ਦ ਨੇ ਮੰਗ ਪੱਤਰ ‘ਚ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੇ ਵੀ ਇਸ ਮਾਮਲੇ ਤਹਿਤ ਆਪਣਾ ਰੋਸ ਜ਼ਾਹਿਰ ਕੀਤਾ ਹੈ ਅਤੇ ਕਿਹਾ ਕਿ ਜੇਕਰ ਧੂਮਾ ਵੱਲੋਂ ਕੈਨੇਡਾ ਦੀ ਧਰਤੀ ‘ਤੇ ਪੈਰ ਪਾਇਆ ਗਿਆ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ।