India

ਦਰਦਨਾਕ ਸੜਕ ਹਾਦਸੇ 'ਚ ਔਰਤਾਂ ਅਤੇ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਇਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟਰੈਕਟਰ-ਟਰਾਲੀ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਏ। ਇਸ ਹਾਦਸੇ ‘ਚ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਸਾਰੇ ਸ਼ਰਧਾਲੂ ਗਰਾਰਾ ਨਦੀ ਵਿੱਚ ਜਲ ਭਰਨ ਆਏ ਹੋਏ ਸਨ।

 

ਇਹ ਘਟਨਾ ਤਿਲਹਾਰ ਥਾਣੇ ਦੇ ਪਿੰਡ ਬੀਰਸਿੰਘਪੁਰ ਨੇੜੇ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਸ਼ਾਹਜਹਾਂਪੁਰ ਦੀ ਇਸ ਘਟਨਾ ਤੋਂ ਬਾਅਦ ਸੀਐਮ ਯੋਗੀ ਆਦਿਤਿਆਨਾਥ ਨੇ ਦੁੱਖ ਪ੍ਰਗਟ ਕੀਤਾ ਹੈ।

 

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਾਹਜਹਾਂਪੁਰ ‘ਚ ਗਰਾਰਾ ਨਦੀ ‘ਚ ਹੋਏ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਉਨ੍ਹਾਂ ਦੇ ਮੁਕੰਮਲ ਇਲਾਜ ਲਈ ਹਸਪਤਾਲ ਲਿਜਾਇਆ ਜਾਵੇ।

Leave a Reply

Your email address will not be published.

Back to top button