ਜਲੰਧਰ ਬੰਦ ਨੂੰ ਭਰਵਾਂ ਹੁੰਗਾਰਾਂ, ਸੜਕਾਂ ਤੇ ਬਾਜ਼ਾਰਾਂ ‘ਚ ਸੁੰਨਸਾਨ, ਦੇਖੋ ਵੀਡੀਓ, ਦਲਿਤ ਅਤੇ ਵਾਲਮੀਕਿ ਭਾਈਚਾਰੇ ਵਲੋਂ ਹੈ ਬੰਦ ਦੀ ਕਾਲ

ਜਲੰਧਰ /SS Chahal
ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਵੀਰਵਾਰ ਦੇਰ ਸ਼ਾਮ ਬੰਦ ਨੂੰ ਵਾਪਸ ਲੈ ਲਿਆ ਗਿਆ ਵਾਲਮੀਕਿ ਅਤੇ ਰਵਿਦਾਸ ਸਮਾਜ ਵੱਲੋਂ ਜਲੰਧਰ ਬੰਦ ਦੇ ਸੱਦੇ ਤੋਂ ਬਾਅਦ ਸ਼ੁੱਕਰਵਾਰ ਸਵੇਰ ਤੋਂ ਹੀ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ।
ਬੰਦ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਸਾਫ਼ ਦਿਖਾਈ ਦੇ ਰਹੀ ਸੀ। ਤੰਗ ਬਾਜ਼ਾਰਾਂ ‘ਚ ਵੀ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ ਤੇ ਖ਼ੁਦ ਬਾਹਰ ਬੈਠ ਗਏ।
ਇਸ ਦੇ ਬਾਵਜੂਦ ਜਲੰਧਰ ਦੀਆਂ ਕੁਝ ਸੰਸਥਾਵਾਂ ਨੇ ਜਲੰਧਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਸ਼ਹਿਰ ‘ਚ ਦੁਕਾਨਾਂ ਬੰਦ ਰਹੀਆਂ। ਪੁਲਿਸ ਮੁਲਾਜ਼ਮ ਸੁਰੱਖਿਆ ਲਈ ਸੜਕਾਂ ’ਤੇ ਮੌਜੂਦ ਸਨ ਪਰ ਉਹ ਖ਼ੁਦ ਹੀ ਦੁਕਾਨਾਂ ਬੰਦ ਕਰਵਾਉਂਦੇ ਰਹੇ।
ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ Amritsar ਹਾਲ ਗੇਟ ‘ਤੇ ਧਰਨਾ ਪ੍ਰਦਰਸ਼ਨ
ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ ਦੇ ਸੱਦੇ ਨੂੰ ਵਾਪਸ ਲੈ ਲਿਆ ਗਿਆ ਹੈ, ਲੇਕਿਨ ਅਸੀਂ ਇਸ ਦੇ ਪੂਰਨ ਖ਼ਿਲਾਫ਼ ਹਾਂ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮਨ ਲੈਂਦੀ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।
ਫਗਵਾੜੇ ਚ ਕਿਸਾਨਾਂ ਦਾ ਧਰਨਾ ਸ਼ੁਰੂ, ਨੈਸ਼ਨਲ ਹਾਈਵੇ ਦੀਆਂ ਦੋਵੇਂ ਸਾਈਡਾਂ ਕੀਤੀਆਂ ਬੰਦ
ਦੁਕਾਨਦਾਰਾਂ ਦਾ ਕਹਿਣਾ ਸੀ ਕਿ ਪੁਲਿਸ ਵਾਲੇ ਉਨ੍ਹਾਂ ਕੋਲ ਆਏ ਅਤੇ ਕਿਹਾ ਕਿ ਜੇਕਰ ਨੁਕਸਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਦੁਕਾਨਾਂ ਬੰਦ ਰੱਖੋ। ਲੋਕਾਂ ਨੇ ਦੋਸ਼ ਲਾਇਆ ਕਿ ਪੁਲਿਸ ਸੁਰੱਖਿਆ ਦੇਣ ਦੀ ਬਜਾਏ ਉਲਟਾ ਉਨ੍ਹਾਂ ਨੂੰ ਡਰਾ ਰਹੀ ਹੈ। ਰੇਲਵੇ ਰੋਡ ਅਤੇ ਬਸਤੀਆਂ ਦੇ ਕੁਝ ਇਲਾਕਿਆਂ ‘ਚ ਦੁਕਾਨਾਂ ਖੁੱਲ੍ਹੀਆਂ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਉੱਥੇ ਜਾ ਕੇ ਉਨ੍ਹਾਂ ਨੂੰ ਜਬਰੀ ਬੰਦ ਕਰ ਦਿੱਤਾ।
ਫਗਵਾੜਾ ਦੇ ਸ਼ੂਗਰ ਮਿੱਲ ਮਾਲਕਾਂ ਵੱਲੋਂ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਕਾਰਨ ਕਿਸਾਨਾਂ ਵੱਲੋਂ ਸ਼ੂਗਰ ਮਿੱਲ ਚੌਕ ਪੁਲ ‘ਤੇ ਅਰਦਾਸ ਬੇਨਤੀਆਂ ਤੋਂ ਬਾਅਦ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੌਮੀ ਰਾਜ ਮਾਰਗ ਦੀਆਂ ਦੋਵੇਂ ਸਾਈਡਾਂ ਦੇ ਨਾਲ-ਨਾਲ ਨਕੋਦਰ ਤੋਂ ਆਉਣ ਵਾਲੀ ਸੜਕ ਨੂੰ ਜਾਮ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਰੱਖੜੀਆਂ ਕਾਰਨ ਇਕ ਦਿਨ ਲਈ 11 ਅਗਸਤ ਨੂੰ ਧਰਨੇ ਨੂੰ ਰੋਕ ਦਿੱਤਾ ਗਿਆ ਸੀ, ਹੁਣ 12 ਅਗਸਤ ਤੋਂ ਮੁੜ ਸਵੇਰੇ ਅਣਮਿੱਥੇ ਸਮੇਂ ਲਈ ਕੌਮੀ ਰਾਜ ਮਾਰਗ ਦੀਆਂ ਦੋਵੇਂ ਸਾਈਡਾਂ ਨੂੰ ਬੰਦ ਕਰ ਦਿੱਤਾ ਗਿਆ ਹੈ।