JalandharPunjab

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਜਲੰਧਰ ਛਾਉਣੀ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸੰਤ ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਤਰਨਾ ਦਲ ਦੇ ਮੁਖੀ ਬਾਬਾ ਗੁਰਚਰਨ ਸਿੰਘ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਸੇਵਾ ਪੰਥੀ ਗੜੇ ਵਾਲਿਆਂ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ

ਪੰਜਾਬ ਪੁਲਿਸ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤਾ ਗਿਆ ਗਾਰਡ ਆਫ ਆਨਰ

ਨਗਰ ਕੀਰਤਨ ਦੇ ਰੂਟ ਤੇ ਵੱਖ ਵੱਖ ਸੰਸਥਾਵਾਂ, ਦੁਕਾਨਦਾਰਾਂ ਅਤੇ ਸੰਗਤਾਂ ਵਲੋਂ ਚਾਹ, ਕਾਫੀ, ਦੁੱਧ, ਫਲ ਫਰੂਟ ਅਤੇ ਅਨੇਕਾਂ ਪ੍ਰਕਾਰ ਦੇ ਲਗਾਏ ਗਏ ਲੰਗਰ

ਜਲੰਧਰ, ਐਚ ਐਸ ਚਾਵਲਾ।

ਧੰਨ ਧੰਨ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਨਗਰ ਕੀਰਤਨ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸਾਰੇ ਨਗਰ ‘ਚੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।

ਨਗਰ ਕੀਰਤਨ ‘ਚ ਸੰਤ ਬਾਬਾ ਜੀਤ ਸਿੰਘ ਜੌਹਲਾਂ ਵਾਲੇ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਚੌਰ ਸਾਹਿਬ ਦੀ ਸੇਵਾ ਨਿਭਾਈ। ਤਰਨਾ ਦਲ ਦੇ ਮੁਖੀ ਬਾਬਾ ਗੁਰਚਰਨ ਸਿੰਘ, ਨਿਹੰਗ ਸਿੰਘਾਂ ਨਾਲ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰੀਆਂ।

ਸੰਤ ਬਾਬਾ ਬਲਵਿੰਦਰ ਸਿੰਘ ਸੇਵਾ ਪੰਥੀ ਗੜੇ ਵਾਲੇ, ਗਤਕਾ ਪਾਰਟੀਆ, ਰਾਗੀ ਜਥੇ, ਇਸਤਰੀ ਸਤਿਸੰਗ ਸਭਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਗੁਰੂ ਜਸ ਗਾਇਣ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਨਾਲ ਚੱਲ ਰਹੀਆਂ ਸਨ। ਪੰਜਾਬ ਪੁਲਿਸ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। SHO ਨਿਰਲੇਪ ਸਿੰਘ ਰੁਮਾਲਾ ਸਾਹਿਬ ਭੇਟ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਨਗਰ ਕੀਰਤਨ ਦੇ ਰੂਟ ਤੇ ਵੱਖ ਵੱਖ ਸੰਸਥਾਵਾਂ, ਦੁਕਾਨਦਾਰਾਂ ਅਤੇ ਸੰਗਤਾਂ ਵਲੋਂ ਚਾਹ, ਕਾਫੀ, ਦੁੱਧ, ਫਲ ਫਰੂਟ ਅਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ‘ਆਪ’ ਆਗੂ ਸੁਰਿੰਦਰ ਸਿੰਘ ਸੋਢੀ, ਆਤਮ ਪ੍ਰਕਾਸ਼ ਸਿੰਘ ਬਬਲੂ, ਸੰਤ ਪ੍ਰਕਾਸ਼ ਸਿੰਘ, ਸਰਬਜੀਤ ਸਿੰਘ ਮੱਕੜ,  ਜਥੇਦਾਰ ਜਗਜੀਤ ਸਿੰਘ ਗਾਬਾ, ਮਨਜੀਤ ਸਿੰਘ ਟਰਾਂਸਪੋਰਟਰ, ਬਿਕਰਮਜੀਤ ਸਿੰਘ ਔਲਖ, ਬਲਜੀਤ ਸਿੰਘ ਖਾਲਸਾ, ਭੁਪਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ ਬਿਟੂ ਸਕੱਤਰ ਦੀਵਾਨ ਅਸਥਾਨ, ਅਵਿਨਾਸ਼ ਸ਼ਰਮਾ USA, ਹਰਪ੍ਰੀਤ ਸਿੰਘ ਭਸੀਨ, ਜਗਮੋਹਨ ਸਿੰਘ ਜੋਗਾ, ਨਿਰਮੋਲਕ ਸਿੰਘ, ਹਰਦੀਪ ਸਿੰਘ, ਸਤਪਾਲ ਸਿੰਘ ਬੇਦੀ, ਰਾਜਿੰਦਰ ਸਿੰਘ ਸੱਭਰਵਾਲ, ਜਤਿੰਦਰ ਸਿੰਘ ਰਾਜੂ, ਹਰਵਿੰਦਰ ਸਿੰਘ ਮੰਗੀ, ਸੁਖਬੀਰ ਸਿੰਘ ਕੁੱਕੜ ਪਿੰਡ, ਸਵਿੰਦਰ ਸਿੰਘ ਵੀਰੂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਟੱਕਰ, ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਅਮਰਜੀਤ ਸਿੰਘ, ਜਨਰਲ ਸਕੱਤਰ ਸਤਵਿੰਦਰ ਸਿੰਘ ਮਿੰਟੂ, ਬਾਵਾ ਮਹਿੰਦਰ ਸਿੰਘ ਨੇ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਪ੍ਰਧਾਨ ਜੋਗਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਨਗਰ ਕੀਰਤਨ ਦੀ ਰੌਣਕ ਵਧਾਉਣ ਲਈ ਧੰਨਵਾਦ ਕੀਤਾ।

Related Articles

Leave a Reply

Your email address will not be published.

Back to top button