
ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਵਿਅਕਤੀ ਦੀ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਮੌਕੇ ਉੱਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣਦਾ ਸੂਤਰਾਂ ਤੋਂ ਪਤਾ ਲੱਗਾ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ 2 ਮਹੀਨੇ ਪਹਿਲ ਗੈਂਗਸਟਰ ਲੰਡਾ ਤੋਂ 20 ਲੱਖ ਦੇਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਸੀ ਕਿਹਾ ਸੀ ਕਿ ਅਸੀ ਪੰਜਾਬ ਸਰਕਾਰ ਦਾ ਪਹਿਲਾ ਦੀ ਬਹੁਤ ਕਰਜ਼ ਦੇਣਾ ਹੈ।