
ਬਠਿੰਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਕੋਠਾ ਗੁਰੂ ਕਾ ‘ਚ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ ‘ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਗੋਲੀ ਲੱਗਣ ਕਾਰਨ ਗੁਰਸ਼ੰਟ ਸਿੰਘ ਪੁੱਤਰ ਕਾਕਾ ਸਿੰਘ ਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ਵਿੱਚ 35 ਰਾਊਂਡ ਫਾਇਰਿੰਗ ਹੋਈ।