ਮੂਸੇਵਾਲਾ ਕਤਲ ਕਾਂਡ ‘ਚ ਭਗੌੜੇ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸ਼ਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਕਤਲ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਵੀ ਆਉਣ ਵਾਲੇ ਸਮੇਂ ‘ਚ ਗੋਲੀ ਮਾਰਦੇਣਗੇ। ਮੈਂ ਸਭ ਤੋਂ ਜ਼ਿਆਦਾ ਲਾਵਰੇਂਸ ਦੀ ਅੱਖਾਂ ‘ਚ ਰੜਕਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸਮਾਰਕ ਥਾਂ ਤੇ ਮੱਥਾ ਟੇਕਣ ਨਾਲ ਇਨਸਾਫ ਨਹੀਂ ਮਿਲੇਗਾ। ਇਨਸਾਫ ਲਈ ਲੜਾਈ ਜਾਰੀ ਰਹੇਗੀ। ਦਿੱਲੀ ਪੁਲਿਸ ਨੂੰ ਮੈਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਭਗੌੜੇ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫ਼ਤਾਰ ਕਰ ਲਿਆ।
ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ਦੇ ਭਗੌੜੇ ਸ਼ੂਟਰ ਦੀਪਕ ਮੁੰਡੀ ਅਤੇ ਸਾਜ਼ਿਸ਼ ਵਿੱਚ ਸ਼ਾਮਲ ਕਪਿਲ ਪੰਡਿਤ ਅਤੇ ਰਾਜੇਂਦਰ ਜੋਕਰ ਨੂੰ ਸ਼ਨੀਵਾਰ ਦੁਪਹਿਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਕੀਤੇ ਵੱਡੇ ਖੁਲਾਸੇ
ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੇ ਵੱਡੇ ਖੁਲਾਸੇ ਕੀਤੇ ਹਨ। ਇਹ ਪ੍ਰੈੱਸ ਕਾਨਫਰੰਸ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੋਈਆਂ ਤਿੰਨ ਗ੍ਰਿਫ਼ਤਾਰੀਆਂ ਦੇ ਸਬੰਧ ਵਿੱਚ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ 35 ਮੁਲਜ਼ਮਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 23 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਰਜਿੰਦਰ ਜੋਕਰ ਨੇਪਾਲ ਵਿੱਚ ਰਹਿੰਦਾ ਸੀ। ਮੁੰਡੀ ਅਤੇ ਕਪਿਲ ਇਕੱਠੇ ਰਹਿ ਰਹੇ ਸਨ। ਉਨ੍ਹਾਂ ਨੂੰ ਨੇਪਾਲ ਦੇ ਰਸਤੇ ਦੁਬਈ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਉਨ੍ਹਾਂ ਨੇ ਦਸਿਆ ਕਿ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ, ਯੂਰਪ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਗੋਲਡੀ ਬਰਾੜ ਦੇ ਨਾਂ ‘ਤੇ ਰੈੱਡ ਕਾਰਨਰ ਨੋਟਿਸ ਆਇਆ ਹੈ। ਜਲਦੀ ਹੀ ਉਸ ਨੂੰ ਵੀ ਭਾਰਤ ਲਿਆਂਦਾ ਜਾਵੇਗਾ। ਇਕ ਹੋਰ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।