
ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਐਤਵਾਰ ਨੂੰ ਸਵੇਰ ਤੋਂ ਹੀ ਬਾਜ਼ਾਰਾਂ ‘ਚ ਰੌਣਕ ਲੱਗੀ ਹੋਈ ਸੀ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਸੂਰਜ ਡੁੱਬਦੇ ਹੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ 1 ਲੱਖ ਤੋਂ ਵੱਧ ਦੇਸੀ ਘਿਓ ਦੇ ਦੀਵੇ ਜਗਾਏ ਗਏ। ਰਾਤ ਨੂੰ ਸੁੰਦਰ ਆਤਿਸ਼ਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਇਤਿਹਾਸਕ ਖਾਲਸਾ ਕਾਲਜ ਦੀ ਇਮਾਰਤ ਵਿੱਚ ਕੀਤੀ ਗਈ ਰੋਸ਼ਨੀ ਨੇ ਵੀ ਸਭ ਦਾ ਮਨ ਮੋਹ ਲਿਆ।
ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਦੀਵਾਲੀ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਗੁਰਦੁਆਰਿਆਂ ਅਤੇ ਮੰਦਰਾਂ ਨੂੰ ਸੁੰਦਰ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੀ। ਜਲੰਧਰ ਦੇ ਗੀਤਾ ਮੰਦਰ ਅਤੇ ਮਾਡਲ ਟਾਊਨ ਗੁਰਦੁਆਰੇ ਨੂੰ ਵੀ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ। ਸੂਰਜ ਢਲਦਿਆਂ ਹੀ ਬਹੁਤ ਸਾਰੇ ਲੋਕ ਮੰਦਰਾਂ ਅਤੇ ਗੁਰਦੁਆਰਿਆਂ ਚ ਨਤਮਸਤਕ ਹੋਣ ਪਹੁੰਚੇ ਅਤੇ ਮੋਮਬੱਤੀਆਂ ਜਗਾਈਆਂ।