Punjab

ਦੁਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ National Highway ਬੰਦ ਕਰਨ ਦਾ ਐਲਾਨ

ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਆਉਣ ਵਾਲੇ ਗੰਨੇ ਦੇ ਪਿੜਾਈ ਸੀਜ਼ਨ ਵਿਚ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਤਹਿ ਕਰਕੇ ਨੋਟੀਫੀਕੇਸ਼ਨ ਜਾਰੀ ਕੀਤਾ ਜਾਵੇ ਅਤੇ ਪੰਜਾਬ ਵਿਚ ਬੰਦ ਪਈਆਂ ਸਹਿਕਾਰੀ ਤੇ ਪ੍ਰਾਇਵੇਟ ਖੰਡ ਮਿੱਲਾਂ ਨੂੰ ਸਰਕਾਰ ਵਲੋਂ ਚਲਾਉਣ ਅਤੇ ਭੋਗਪੁਰ ਸ਼ੂਗਰ ਮਿੱਲ ਵਿੱਚ ਆਈ ਹੋਈ ਤਕਨੀਕੀ ਖ਼ਰਾਬੀ ਨੂੰ ਸਮੇਂ ਸਿਰ ਠੀਕ ਕਰਵਾ ਕੇ ਚਲਾੳਣ ਦੀਆ ਮੰਗਾਂ ਤੇ ਵਿਚਾਰ ਕੀਤਾ ਗਿਆ । ਬਲਾਕ ਭੋਗਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ ਡੱਲੀ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਨਾ ਕਰਨ ਤੇ ਸਰਕਾਰ ਵੱਲੋ ਕਿਸਾਨਾਂ ਦੀਆਂ ਫਰਦਾਂ ‘ਤੇ ਲਾਲ ਸਿਆਹੀ ਨਾਲ ਲਿਖਣਾ ਤੇ ਜੁਰਮਾਨਾ ਲਗਾਉਣ ਦੀਆਂ ਬੇਲੋੜੀਆਂ ਸ਼ਰਤਾਂ ਨੂੰ ਹਟਾਇਆ ਜਾਵੇ ਤੇ ਝੋਨੇ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ। ਉਹਨਾਂ ਚਾਈਨਾ ਵਾਇਰਸ ਨਾਲ ਪ੍ਰਭਾਵਿਤ ਹੋਏ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋ ਜੇਕਰ ਆਉਣ ਵਾਲੀ 28 ਸਤੰਬਰ ਤੱਕ ਇਹਨਾਂ ਮੰਗ ਉੱਪਰ ਫੈਸਲਾ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋ ਆਪਣੀਆਂ ਮੰਗਾਂ ਮਨਵਾਉਣ ਲਈ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਹਾਈਵੇਅ ‘ਤੇ ਸਥਿਤ ਧੰਨੋਵਾਲੀ ਫਾਟਕ ਜਲੰਧਰ ਵਿਖੇ 29 ਸਤੰਬਰ ਦਿਨ ਵੀਰਵਾਰ ਨੂੰ ਪੱਕਾ ਧਰਨਾ ਲਗਾ ਕੇ ਮੰਗਾਂ ਮਨਵਾਈਆਂ ਜਾਣਗੀਆਂ, ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ ।

Leave a Reply

Your email address will not be published.

Back to top button