
ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਰਕੇ ਸੂਬੇ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਜਨਵਰੀ 2024 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਦੇ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।