
ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕੀਤੀ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਨੌਜਵਾਨ ਦੀ ਪਹਿਚਾਣ ਗੁਰਵਿੰਦਰ ਨਾਥ ਉਰਫ਼ ਗਨੀ (24 ਸਾਲਾ) ਵਜੋਂ ਹੋਈ ਹੈ। ਗੁਰਵਿੰਦਰ ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਦਾ ਰਹਿਣ ਵਾਲਾ ਸੀ। ਗੁਰਵਿੰਦਰ 2021 ‘ਚ ਬਤੌਰ ਅੰਤਰ ਰਾਸ਼ਟਰੀ ਵਿਦਿਆਰਥੀ ਕੈਨੇਡਾ ਗਿਆ ਸੀ।