ਕੈਨੇਡਾ ਤੋਂ ਇਕ ਵਾਰ ਫਿਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਹੋਰ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਆਦਮਪੁਰ ਦੇ ਨਜ਼ਦੀਕੀ ਪਿੰਡ ਨੰਗਲ ਫੀਦਾਂ ਦਾ ਰਹਿਣ ਵਾਲਾ ਸੀ। ਉਹ ਤਕਰੀਬਨ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਪਰਿਵਾਰ ਨਾਲ ਰਹਿ ਰਿਹਾ ਸੀ।