PoliticsPunjab

ਦੁੱਗਣੀ ਹੋਈਆ ਪਿਆਜ਼ ਦੀਆਂ ਕੀਮਤਾਂ,120 ਤੋਂ 150 ਤੱਕ ਪਹੁੰਚ ਸਕਦੇ ਹਨ ਪਿਆਜ਼ ਦੇ ਭਾਅ

ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ (onion price) ਵਿੱਚ ਅਚਾਨਕ ਵਾਧਾ ਹੋਇਆ ਹੈ। 27 ਅਕਤੂਬਰ ਨੂੰ ਦਿੱਲੀ ‘ਚ ਪਿਆਜ਼ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਿਆ। ਖਦਸ਼ਾ ਹੈ ਕਿ ਆਉਣ ਵਾਲੇ ਦਿਨਾਂ ‘ਚ ਇਹ 100 ਰੁਪਏ ਦਾ ਅੰਕੜਾ ਪਾਰ ਕਰ ਜਾਵੇਗਾ।

ਖਰੀਦਦਾਰਾਂ ਅਤੇ ਪਿਆਜ਼ ਵਿਕਰੇਤਾਵਾਂ ਅਨੁਸਾਰ ਪਿਆਜ਼ ਦੀਆਂ ਕੀਮਤਾਂ ਵਿੱਚ ਹਰ ਰੋਜ਼ 20 ਰੁਪਏ ਦਾ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਆਰਕੇ ਪੁਰਮ ‘ਚ ਪਿਆਜ਼ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਿਆ।

ਦਿੱਲੀ ਵਿੱਚ ਹੀ ਨਹੀਂ, ਐਨਸੀਆਰ ਦੇ ਹੋਰ ਸ਼ਹਿਰਾਂ ਵਿੱਚ ਵੀ ਪਿਆਜ਼ ਦੀਆਂ ਕੀਮਤਾਂ ਦੀ ਹਾਲਤ ਇਹੀ ਹੈ। ਗਾਜ਼ੀਆਬਾਦ ਵਿੱਚ ਪਿਆਜ਼ ਦੀ ਕੀਮਤ 80 ਰੁਪਏ ਤੱਕ ਪਹੁੰਚ ਗਈ ਹੈ। ਇੱਥੇ ਪਿਆਜ਼ ਦੀਆਂ ਕੀਮਤਾਂ ਵਿੱਚ 30 ਤੋਂ 40 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਇੱਕ ਹਫ਼ਤਾ ਪਹਿਲਾਂ ਹੀ ਇੱਥੇ ਪਿਆਜ਼ ਦੀ ਕੀਮਤ 35 ਰੁਪਏ ਪ੍ਰਤੀ ਕਿਲੋ ਤੱਕ ਸੀ।

Leave a Reply

Your email address will not be published.

Back to top button