EntertainmentIndia
Trending
ਧਰਮਿੰਦਰ ਤੇ ਹੇਮਾ ਮਾਲਨੀ ਦੀ ਧੀ ਦਾ ਹੋਇਆ ਤਲਾਕ, ਹਰ ਕੋਈ ਹੈਰਾਨ
Dharmendra and Hema Malini's daughter's divorce, everyone is surprised

ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਬੇਟੀ ਈਸ਼ਾ ਦਿਓਲ ਨੇ ਲਗਭਗ 12 ਸਾਲ ਦੇ ਵਿਆਹੁਤਾ ਜੀਵਨ ਤੋਂ ਬਾਅਦ ਆਪਣੇ ਪਤੀ ਭਰਤ ਤਖਤਾਨੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਹਰ ਕੋਈ ਹੈਰਾਨ ਹੈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਦਰਾਰ ਦੀਆਂ ਅਫਵਾਹਾਂ ਸਨ ਪਰ ਹੁਣ ਉਨ੍ਹਾਂ ਦੀ ਪੁਸ਼ਟੀ ਹੋ ਗਈ ਹੈ ਕਿ ਦੋਵੇਂ ਇਕ-ਦੂਜੇ ਤੋਂ ਵੱਖ ਹੋ ਗਏ ਹਨ।
ਦੱਸ ਦਈਏ ਕਿ ਈਸ਼ਾ ਦਿਓਲ ਦਾ 29 ਜੂਨ 2012 ਨੂੰ ਬਿਜ਼ਨੈੱਸਮੈਨ ਭਰਤ ਤਖਤਾਨੀ ਨਾਲ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੀਆਂ 2 ਬੇਟੀਆਂ ਰਾਧਿਆ ਅਤੇ ਮਿਰਾਇਆ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ। ਬਿਆਨ ‘ਚ ਲਿਖਿਆ – ਅਸੀਂ ਦੋਵਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਅਸੀਂ ਹੁਣ ਇਕੱਠੇ ਨਹੀਂ ਹਾਂ, ਸਾਡੇ 2 ਬੱਚਿਆਂ ਦਾ ਭਵਿੱਖ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਰਹੇਗਾ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਲੋਕ ਸਾਡੀ ਗੋਪਨੀਯਤਾ ਦਾ ਆਦਰ ਕਰੋਗੇ।