
ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ 191 ਸੀ। ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਖੇਤਰਾਂ ਤੋਂ 170 ਮੈਂਬਰ ਨਾਮਿਤ ਹੁੰਦੇ ਹਨ, 15 ਮੈਂਬਰ ਪੂਰੇ ਦੇਸ਼ ਵਿੱਚੋਂ ਨਾਮਜ਼ਦ ਕੀਤੇ ਹੁੰਦੇ ਹਨ, 6 ਮੈਂਬਰਾਂ ਵਿੱਚ ਤਖ਼ਤ ਸਾਹਿਬ ਦੇ 5 ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ। ਇਨ੍ਹਾਂ ਵਿੱਚੋਂ ਕਈ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਅਸਤੀਫ਼ਾ ਦੇ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਮੈਂਬਰਾਂ ਦੀ ਗਿਣਤੀ ਲਗਭਗ 148 ਹੋ ਗਈ ਹੈ।
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤਰਿੰਗ ਕਮੇਟੀ ਦੀ ਚੋਣ ਕੀਤੀ ਗਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਰਘੁਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਝੱਬਰ ਨੂੰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।
SGPC ਮੈਂਬਰਾਂ ਦੇ ਮਰ ਚੁੱਕੇ ਹਨ ਜ਼ਮੀਰ- ਬੀਬੀ ਜਗੀਰ
ਸ਼੍ਰੋਮਣੀ ਕਮੇਟੀ (SGPC) ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਧਾਨਗੀ ਲਈ ਉਮੀਦਵਾਰ ਬੀਬੀ ਜਗੀਰ ਕੌਰ (Bibi Jagir Kaur) ਨੂੰ 33 ਵੋਟਾਂ ਹਾਸਲ ਹੋਈਆਂ। ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਪਾਉਣ ਲਈ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਚੋਣ ਤੋਂ ਲੱਗਦਾ ਹੈ ਕਿ ਮੈਂਬਰ ਦੀ ਜ਼ਮੀਰ ਮਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਖਰੀਦੋ-ਫਰੋਖਤ ਹੋਈ ਹੈ।