
ਨੈਸ਼ਨਲ ਹਾਈਵੇ ‘ਤੇ ਬਲਾਕ ਭੋਗਪੁਰ ਦੇ ਪਿੰਡ ਡੱਲੀ ਵਿਖੇ 3 ਕਨਾਲ 10 ਮਰਲਿਆਂ ਦੇ ਕਰੋੜਾਂ ਰੁਪਏ ਦੇ ਪਲਾਟ ਨੂੰ ਜਾਅਲੀ ਆਧਾਰ ਕਾਰਡ ਬਣਾ ਕੇ ਮਹਿਜ 45 ਲੱਖ ਰੁਪਏ ‘ਚ ਵੇਚਣ ਵਾਲੇ 7 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪਰ ਇਕ ਮਹੀਨਾ ਬੀਤਣ ਦੇ ਬਾਵਜੂਦ ਅਜੇ ਤਕ ਮੁਕੱਦਮੇ ਵਿਚ ਨਾਮਜ਼ਦ ਕੀਤੇ ਵਿਅਕਤੀਆਂ ਨੂੰ ਥਾਣਾ ਭੋਗਪੁਰ ਦੀ ਪੁਲਿਸ ਫੜਨ ਵਿਚ ਅਸਫਲ ਸਾਬਤ ਹੋਈ ਹੈ। ਇਸ ਮਾਮਲੇ ਸਬੰਧੀ ਕਾਂਗਰਸ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਉੱਪ ਪ੍ਰਧਾਨ ਅਸ਼ਵਿਨ ਭੱਲਾ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪੀੜਤ ਕ੍ਰਿਸ਼ਨਾ ਦੇਵੀ ਤੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਥਾਣਾ ਭੋਗਪੁਰ ਦੇ ਗੇਟ ਦਾ ਿਘਰਾਓ ਕੀਤਾ ਗਿਆ।
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੁਲਿਸ ‘ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਕਰੋੜਾਂ ਦੀ ਜ਼ਮੀਨ ਨੂੰ ਕੋਢੀਆਂ ਦੇ ਭਾਅ ਵੇਚਣ ਵਾਲੇ 7 ਵਿਅਕਤੀਆਂ ਦੇ ਗਰੁੱਪ ਨੂੰ ਪੁਲਿਸ ਫੜਨ ਵਿਚ ਨਾਕਾਮ ਰਹੀ ਹੈ ਤੇ ਭੋਗਪੁਰ ਪੁਲਿਸ ਉਕਤ ਵਿਅਕਤੀਆਂ ਨੂੰ ਫੜਨ ਦੀ ਬਜਾਏ ਉਨ੍ਹਾਂ ਨਾਲ ਹਮਦਰਦੀ ਪ੍ਰਗਟਾ ਰਹੀ ਹੈ। ਉਨ੍ਹਾਂ ਥਾਣਾ ਭੋਗਪੁਰ ਦੇ ਮੁਖੀ ਰਛਪਾਲ ਸਿੰਘ ਸਿੱਧੂ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 2 ਦਿਨਾਂ ਅੰਦਰ ਮੁਕੱਦਮੇ ‘ਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਉਲੀਕਿਆ ਜਾਵੇਗਾ। ਸੁਖਵਿੰਦਰ ਕੋਟਲੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰ ਕੇ ਭੋਗਪੁਰ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਉਣਗੇ।
PwXyxGSNOpMu