PunjabPolitics

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਨਾ ਕਰਵਾਈਆਂ ਜਾਣ: SAD

Municipal Corporation and Municipal Council elections should not be held on December 21: SAD

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਵੱਲੋਂ ਪੰਜ ਨਗਰ ਨਿਗਮ ਚੋਣਾਂ ਅਤੇ 43 ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ਦੇ ਫੈਸਲੇ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਜਦੋਂ ਸਮੁੱਚੀ ਸਿੱਖ ਕੌਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਮਨਾਉਂਦੀ ਹੈ, ਉਦੋਂ ਇਹ ਚੋਣਾਂ ਕਰਵਾਉਣ ਦੇ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਜ ਚੋਣ ਕਮਿਸ਼ਨ ਨੇ 21 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ ਜਦੋਂ ਕਿ ਇਹ ਦਿਹਾੜਾ ਗੁਰੂ ਸਾਹਿਬ ਦੇ ਦੋ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਮਿਸ਼ਨਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਚੋਣਾਂ ਦਸੰਬਰ ਦੇ ਦੂਜੇ ਅੱਧ ਵਿਚ ਨਾ ਕਰਵਾਉਣ ਲਈ ਕੀਤੀਆਂ ਅਪੀਲਾਂ ਦੇ ਬਾਵਜੂਦ 21 ਦਸੰਬਰ ਨੂੰ ਵੋਟਾਂ ਵਾਲੇ ਦਿਨ ਵਜੋਂ ਚੁਣਿਆ ਹੈ।

Back to top button