
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਜਲੰਧਰ ਤੋਂ 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਦਿਹਾਤੀ ਇੰਚਾਰਜ ਸਟੀਵਨ ਕਲੇਰ ਹਾਜ਼ਰ ਸਨ।ਜਲੰਧਰ ਉੱਤਰੀ ਤੋਂ ਦੀਪਕ ਸ਼ਾਰਦਾ, ਓਮ ਪ੍ਰਕਾਸ਼, ਦੇਸ਼ਰਾਜ ਜੱਸਲ, ਬਾਲ ਕ੍ਰਿਸ਼ਨ ਬਾਲੀ, ਸੁਨੀਲ ਕੁਮਾਰ ਸੋਢੀ, ਵਿਜੇ ਭਾਟੀਆ ਅਤੇ ਦਲਵਿੰਦਰ ਕੌਰ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਜਲੰਧਰ ਸੈਂਟਰਲ ਤੋਂ ਸਮਸ਼ੇਰ ਖੇੜਾ, ਮਨੂ ਵਡਿੰਗ ਅਤੇ ਮਨਮੋਹਨ ਸਿੰਘ ਰਾਜੂ ਪਾਰਟੀ ਵਿੱਚ ਸ਼ਾਮਲ ਹੋਏ।