Jalandhar
ਨਗਰ ਨਿਗਮ ਦੇ ਸੁਪਰਡੈਂਟ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
The superintendent of the municipal corporation died of a heart attack

ਨਗਰ ਨਿਗਮ ਦੇ ਸੁਪਰਡੈਂਟ ਭੁਪਿੰਦਰ ਸਿੰਘ ਟਿੰਮੀ ਦੀ ਬੁੱਧਵਾਰ ਨੂੰ ਮੌਤ ਹੋ ਗਈ। ਇਸ ਕਾਰਨ ਨਗਰ ਨਿਗਮ ਦਫ਼ਤਰ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਟਿੰਮੀ ਕੰਬੋਜ ਨੂੰ ਸਵੇਰੇ 7 ਵਜੇ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ। ਨਿਗਮ ਅਧਿਕਾਰੀਆਂ ਨੇ ਇਸ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।