
ਜਲੰਧਰ/ SS Chahal
ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਿਆ ਸੀ, ਦੀ ਬੀਤੇ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ
ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪਰੈਲ ਨੂੰ ਹੀ ਜਥੇ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚ ਗਿਆ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਸੀ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।