Jalandhar
ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ
850 crore notice sent to Navjot Sidhu's wife
ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਕਰਨ ਲਈ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੇ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਪਤਨੀ ਡਾ: ਨਵਜੋਤ ਕੌਰ ਸਿੱਧੂ ਕੈਂਸਰ ਮੁਕਤ ਹੋ ਗਈ ਹੈ।ਪਰ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ।
ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਡਾਈਟ ਵਾਲੇ ਬਿਆਨ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕੀਤੇ ਜਾਣ ।ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਜਾਂ ਸਬੂਤ ਨਾ ਮਿਲੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ ‘ਦਾ ਰੁਖ ਕਰਨਗੇ।