canada, usa ukWorld
ਨਵਾਂ ਸਾਲ ਮਨਾਉਂਦੇ ਲੋਕਾਂ ਨੂੰ ਟਰੱਕ ਨੇ ਕੁਚਲਿਆ, 10 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ
Truck crushes people celebrating New Year, 10 dead, more than 30 injured
ਅਮਰੀਕਾ ਦੇ ਸ਼ਹਿਰ ਨਿਊ ਓਰਲੀਨਜ਼ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਭੀੜ ਵਿੱਚ ਟਕਰਾ ਗਿਆ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਲੁਈਸਿਆਨਾ ਸ਼ਹਿਰ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਫ੍ਰੈਂਚ ਕੁਆਰਟਰ ਦੀ ਬੋਰਬਨ ਸਟਰੀਟ ‘ਤੇ ਭਾਰੀ ਭੀੜ ਇਕੱਠੀ ਹੋ ਗਈ ਸੀ। ਇਸ ਦੌਰਾਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਡਰਾਈਵਰ ਭੀੜ ਵਿੱਚ ਟਰੱਕ ਵਿੱਚੋਂ ਬਾਹਰ ਆਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ, ਜਦੋਂ ਬੋਰਬਨ ਸਟ੍ਰੀਟ ਦੇ ਚੌਰਾਹੇ ‘ਤੇ ਪਿਕਅੱਪ ਨੇ ਭੀੜ ਨੂੰ ਟੱਕਰ ਮਾਰ ਦਿੱਤੀ। ਨਿਊ ਓਰਲੀਨਜ਼ ਪੁਲਿਸ ਦੇ ਬੁਲਾਰੇ ਨੇ ਸੀਬੀਐਸ ਨਿਊਜ਼ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਾਰ ਨੇ ਲੋਕਾਂ ਦੇ ਇੱਕ ਸਮੂਹ ਨੂੰ ਟੱਕਰ ਮਾਰ ਦਿੱਤੀ ਹੈ।