ਪੰਜਾਬ ਦੇ ਅੰਮ੍ਰਿਤਸਰ ਵਿਚ ਨਸ਼ੇ ਵਿਚ ਟੱਲੀ ਲੜਕੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿਚ ਆ ਗਈ। ਪੁਲਿਸ ਨੇ ਮਕਬੂਲਪੁਰਾ ਖੇਤਰ ਵਿਚ ਸਰਚ ਅਪਰੇਸ਼ਨ ਚਲਾਇਆ। ਜਿਸ ਵਿਚ ਪੁਲਿਸ ਨੇ ਕੁਝ ਨਸ਼ਾ ਤਸਕਰਾਂ ਅਤੇ ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲਿਆ। ਅੰਮ੍ਰਿਤਸਰ ਪੁਲਿਸ ਦੇ ਅਨੁਸਾਰ, ਉਨ੍ਹਾਂ ਲੜਕੀ ਦੇ ਬਾਰੇ ਵਿਚ ਕੁਝ ਵੀ ਪਤਾ ਨਹੀਂ ਲੱਗਾ ਅਤੇ ਵੀਡੀਓ ਵਿਚ ਲੜਕੀ ਦੇ ਕੋਲ ਕੋਈ ਇੰਜੈਕਸ਼ਨ ਅਤੇ ਨਸ਼ੀਲੀ ਚੀਜ਼ ਹੋਣਾ ਵੀ ਪ੍ਰਮਾਣਤ ਨਹੀਂ ਹੋਇਆ ਲੇਕਿਨ ਇਸ ਦੇ ਬਾਵਜੂਦ ਪੁਲਿਸ ਕਮਿਸ਼ਨਰ ਅਰੁਣ ਪਾਲ ਦੇ ਆਦੇਸ਼ਾਂ ‘ਤੇ ਖੇਤਰ ਵਿਚ ਸਰਚ ਅਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਪੁਲਿਸ ਨੇ 15 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 21 ਹਜ਼ਾਰ 960 ਰੁਪਏ ਬਰਾਮਦ ਕੀਤੇ। ਇੰਨਾ ਹੀ ਨਹੀਂ ਨਸ਼ਾ ਤਸਕਰ ਵੀ ਦਬੋਚੇ ਗਏ ਜਿਨ੍ਹਾਂ ਕੋਲੋਂ ਪੁਲਿਸ ਨੇ 118 ਗਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਅਨੁਸਾਰ ਐਤਵਾਰ ਨੂੰ ਇੱਕ ਲੜਕੀ ਦਾ ਵੀਡੀਓ ਵਾਇਰਲ ਹੋਇਆ ਸੀ।