Punjab

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦਾ ਇਕਲੌਤੇ 15 ਸਾਲਾ ਪੁੱਤਰ ਦੀ ਮੌਤ

Parents' only 15-year-old son dies due to drug overdose

ਜਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ 15 ਸਾਲ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਆਦਿ ਹੋ ਗਿਆ ਸੀ ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ ਅਤੇ ਪਤਾ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਲਿਆ ਅਤੇ ਉਸਦੀ ਹਾਲਤ ਖ਼ਰਾਬ ਹੋ ਗਈ ਅਤੇ ਉਸਦੇ ਦੋਸਤ ਵਲੋ ਪਰਿਵਾਰਿਕ ਮੈਂਬਰਾ ਨੂੰ ਫੋਨ ਕਰ ਸੂਚਿਤ ਕੀਤਾ ਗਿਆ ਅਤੇ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਜਾਇਆ ਗਿਆ ਅਤੇ ਓਥੋਂ ਹਾਲਤ ਜਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਭੇਜਿਆਂ ਗਿਆ ਜਿੱਥੇ ਉਸਦੀ ਮੌਤ ਹੋ ਗਈ।

Back to top button